Sunday , January 11 2026
Breaking News

ਜਲੰਧਰ : ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 72 ਵਾਂ ਸ਼ਹੀਦੀ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ, (PNL) : ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦਾ 72 ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ । ਇਹ ਸਾਰੇ ਸਮਾਗਮ ਧੰਨ – ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਦੇ ਰਸੀਵਰ – ਕਮ- ਨਾਇਬ ਤਹਿਸੀਲਦਾਰ ਉਂਕਾਰ ਸਿੰਘ ਸੰਘਾ ਦੀ ਯੋਗ ਅਗਵਾਈ ਹੇਠ ਮੈਨੇਜਰ ਬਲਜੀਤ ਸਿੰਘ, ਮੈਨੇਜਰ ਹਰਪ੍ਰੀਤ ਸਿੰਘ ਅਤੇ ਸਮੂਹ ਇਲਾਕੇ ਦੀਆਂ ਸਾਧ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ । ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਰਸੀਵਰ – ਕਮ – ਤਹਿਸੀਲਦਾਰ ਉਂਕਾਰ ਸਿੰਘ ਸੰਘਾ ਨੇ ਦੱਸਿਆ ਕੀ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕੀਤੇ ਗਏ ਅਤੇ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਸਮਾਗਮਾਂ ਦੇ ਅਖੀਰਲੇ ਦਿਨ ਸਭ ਤੋਂ ਪਹਿਲਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ । ਉਪਰੰਤ ਖੁੱਲ੍ਹੇ ਪੰਡਾਲ ‘ ਚ ਢਾਡੀ ਦਰਬਾਰ ਸਜਾਇਆ ਗਿਆ । ਜਿਸ ਦੌਰਾਨ ਪੰਥ ਪ੍ਰਸਿੱਧ ਢਾਡੀ ਬਲਬੀਰ ਸਿੰਘ ਪਾਰਸ , ਗਿਆਨੀ ਚਰਨ ਸਿੰਘ ਆਲਮਗੀਰ ਅਤੇ ਗਿਆਨੀ ਸੁਰਜੀਤ ਸਿੰਘ ਵਾਰਸ ਵੱਲੋਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ । ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਉੱਘੇ ਪੰਥਕ ਵਿਦਵਾਨ ਤੀਰਥ ਸਿੰਘ ਢਿੱਲੋਂ ਅਤੇ ਹਰਵਿੰਦਰ ਸਿੰਘ ਬੀਰ ਵਲੋਂ ਨਿਭਾਈ ਗਈ । ਉਨ੍ਹਾਂ ਦੱਸਿਆ ਕੀ ਸ਼ਹੀਦੀ ਜੋੜ ਮੇਲੇ ਦੌਰਾਨ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਤੱਲ੍ਹਣ ਵਲੋਂ 3 ਦਿਨਾਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਇਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ । 

ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਹੋਰ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ , ਏ.ਡੀ.ਸੀ ਜਲੰਧਰ ਅਮਿਤ ਸਰੀਨ , ਪਰਮਜੀਤ ਸਿੰਘ ਰਾਏਪੁਰ ਐੱਸ.ਜੀ.ਪੀ.ਸੀ ਮੈਂਬਰ , ਐਸ.ਡੀ.ਐਮ ਬਲਵੀਰ ਰਾਜ , ਗੁਰਦੁਆਰਾ ਤੱਲਣ ਸਾਹਿਬ ਦੇ ਸਾਬਕਾ ਰਸੀਵਰ ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ , ਡੀ.ਐਸ.ਪੀ ਆਦਮਪੁਰ ਲਾਸ਼ ਚੰਦਰ , ਐਸ.ਐਚ.ਓ ਆਦਮਪੁਰ ਰਾਜੀਵ ਕੁਮਾਰ ਆਦਿ ਸੰਗਤ ਸ਼ਾਮਲ ਹੋਈ । 

About Punjab News Live -PNL

Check Also

अमृतसर में कुलदीप धालीवाल ने ‌BJP पर लगाए आरोप, बोले-गुरु साहिबानों को राजनीतिक हथियार के रूप में इस्तेमाल किया, आतिशी मामले में फर्जी VIDEO

अमृतसर, (PNL) : आम आदमी पार्टी पंजाब के प्रवक्ता और पूर्व कैबिनेट मंत्री कुलदीप सिंह …

Leave a Reply

Your email address will not be published. Required fields are marked *

error: Content is protected !!